ਕੈਨੇਡਾ ਤੋਂ ਆਏ ਸਿੱਖ ਮੋਟਰ ਸਾਈਕਲ ਸਵਾਰਾਂ ਨੇ ਲਿਆ ਨਗਰ ਕੀਰਤਨ 'ਚ ਹਿੱਸਾ - baba sewa singh
ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਖਡੂਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਵਿੱਚ ਕਨੈਡਾ ਦੇ ਸਰੀ ਤੋਂ ਆਏ 6 ਮੋਟਰਸਾਈਕਲ ਸਵਾਰ ਸਿੱਖਾਂ ਨੇ ਵੀ ਵਿਸ਼ੇਸ ਤੌਰ 'ਤੇ ਭਾਗ ਲਿਆ, ਉੱਥੇ ਹੀ ਇਲਾਕੇ ਦੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਵੀ ਵੱਡੀ ਗਿਣਤੀ ਵਿੱਚ ਅਤੇ ਦੂਰੋਂ-ਦੂਰੋਂ ਆਈਆਂ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਭਾਗ ਲੈ ਕੇ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਕਨੈਡਾ ਤੋਂ ਆਏ ਸਿੰਘਾਂ ਨੇ ਕਿਹਾ ਕਿ ਉਹ ਗੁਰੂ ਸਾਹਿਬ ਦਾ ਸੰਦੇਸ਼ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ' ਨੂੰ ਦੁਨੀਆਂ ਭਰ ਦੇ ਲੋਕਾਂ ਨਾਲ ਸਾਂਝਾ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਾਹਿਬ ਦੇ ਦਰਸਾਏ ਰਸਤੇ 'ਤੇ ਚੱਲਨਾ ਚਾਹੀਦਾ ਹੈ।