ਬਸਪਾ ਉਮੀਦਵਾਰ ਸਰੂਪ ਸਿੰਗਲਾ ਦੇ ਪੁੱਤਰ ’ਤੇ ਲੱਗੇ ਕੁੱਟਮਾਰ ਦੇ ਇਲਜ਼ਾਮ, ਘਟਨਾ CCTV ’ਚ ਕੈਦ - Punjab Polls
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਸਪੁੱਤਰ ਦੀਨਵ ਸਿੰਗਲਾ 'ਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਦਰਅਸਲ, ਇਕ ਨੌਜਵਾਨ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਪੋਸਟਰ ਲਗਾ ਰਿਹਾ ਸੀ ਜਿਸ ਨਾਲ ਕਥਿਤ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਸਪੁੱਤਰ ਦੀਨਵ ਸਿੰਗਲਾ ਉੱਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਇਸ ਘਟਨਾ ਬਾਰੇ ਖੁਦ ਜਖ਼ਮੀ ਨੌਜਵਾਨ ਨੇ ਜਾਣਕਾਰੀ ਸਾਂਝੀ ਕੀਤੀ ਹੈ, ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਪੁਲਿਸ ਵਲੋਂ ਪੀੜਤ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ।