ਪੰਜਾਬ

punjab

ETV Bharat / videos

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਵੱਲੋਂ ਕੈਂਡਲ ਮਾਰਚ - ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

By

Published : Sep 28, 2021, 9:03 PM IST

ਮੁਹਾਲੀ: ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ (Aam Aadmi Party) ਜ਼ਿਲ੍ਹਾ ਮੁਹਾਲੀ ਵੱਲੋਂ ਫੇਜ਼ ਸੱਤ ਦੀ ਟਰੈਫਿਕ ਲਾਈਟ ਪੁਆਇੰਟ ਤੋਂ ਤਿੰਨ ਪੰਜ ਦੀ ਲਾਈਟ ਪੁਆਇੰਟ ਤੱਕ ਪੈਦਲ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ ਜਿੰਨ੍ਹਾਂ ਵਿਚ ਆਮ ਆਦਮੀ ਪਾਰਟੀ ਜ਼ਿਲ੍ਹਾ ਮੁਹਾਲੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੰਨੂ ਜੋ ਕਿ ਕੈਂਡਲ ਮਾਰਚ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕੈਂਡਲ ਮਾਰਚ ਕੱਢਣ ਦਾ ਮੁੱਖ ਮਕਸਦ ਰਾਜ ਦੇ ਸੂਬੇ ਦੇ ਲੋਕਾਂ ਨੂੰ ਜਗਾਉਣਾ ਹੈ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤ ਸਰਕਾਰਾਂ ਖਿਲਾਫ਼ ਆਵਾਜ਼ ਬੁਲੰਦ ਕਰਨੀ ਹੈ। ਗੁਰਤੇਜ ਪਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਵੀ ਬਲਬੀਰ ਸਿੰਘ ਸਿੱਧੂ ਦੇ ਖਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਦੀ ਸੀ ਤੇ ਆਮ ਆਦਮੀ ਪਾਰਟੀ ਦਾ ਉਹੀ ਸਟੈਂਡ ਅੱਜ ਵੀ ਰਹੇਗਾ। ਉਨ੍ਹਾਂ ਕਿਹਾ ਕਿ ਬਲਬੀਰ ਸਿੱਧੂ ਨੇ ਜੋ ਘਪਲੇ ਕੀਤੇ ਹਨ ਉਸਨੂੰ ਇਸਦਾ ਸਰਟੀਫਿਕੇਟ ਕਾਂਗਰਸ ਹਾਈਕਮਾਨ ਨੇ ਅਹੁਦੇ ਤੋਂ ਲਾਂਭੇ ਕਰਕੇ ਦੇ ਦਿੱਤਾ ਹੈ।

ABOUT THE AUTHOR

...view details