ਲਖੀਮਪੁਰ ਖੀਰੀ ਦੇ 'ਚ ਵਾਪਰੀ ਘਟਨਾ ਦੇ ਰੋਸ ਵਿੱਚ NSUI ਵੱਲੋਂ ਕੱਢਿਆ ਗਿਆ ਕੈਂਡਲ ਮਾਰਚ - ਅੰਮ੍ਰਿਤਸਰ
ਅੰਮ੍ਰਿਤਸਰ: ਬੀਤੇ ਦਿਨੀਂ ਲਖੀਮਪੁਰ ਖੀਰੀ ਦੇ ਵਿੱਚ ਭਾਜਪਾ ਦੇ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ ਮਿਸ਼ਰਾ ਵੱਲੋਂ ਕਿਸਾਨਾਂ ਦੇ ਉਪਰ ਆਪਣੀ ਗੱਡੀ ਚੜ੍ਹਾ ਦਿਤੀ ਗਈ ਸੀ, ਜਿਸਦੇ ਵਿੱਚ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸਮੁੱਚੇ ਭਾਰਤ ਵਿੱਚ ਇਸ ਘਟਨਾ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਦੇ ਵਿੱਚ ਐਨਐਸਯੂਆਈ ਵੱਲੋਂ ਇਸ ਘਟਨਾ ਦੇ ਰੋਸ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਜਿਸ ਦੇ ਨਾਲ ਹੀ ਭਾਜਪਾ ਦੇ ਮੰਤਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਐਨਐਸਯੂਆਈ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਕਿਹਾ ਕਿ ਜੇਕਰ ਇਨ੍ਹਾਂ ਦੇ ਕਿਸੇ ਮੰਤਰੀ ਦੇ ਖ਼ਿਲਾਫ਼ ਕਈ ਅਤੇ ਵੀ ਬਿਆਨਬਾਜ਼ੀ ਕਰਦਿਆਂ ਉਸ ਨੂੰ ਸਜ਼ਾ ਹੋ ਜਾਂਦੀ ਹੈ ਪਰ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਕਿਸਾਨਾਂ ਦੇ ਨਾਲ ਇਨਸਾਫ਼ ਹੋਣਾ ਚਾਹੀਦਾ ਹੈ।