ਕਿਸਾਨੀ ਸੰਘਰਸ਼ ਦੀ ਚੜਦੀ ਕਲਾ ਲਈ ਪਿੰਡ ਸੈਦੋਵਾਲ ਕਲਾਂ 'ਚ ਕਢਿਆ ਕੈਂਡਲ ਮਾਰਚ - farmers protest
ਗੁਰਦਾਸਪੁਰ: ਪਿੰਡ ਸੈਦੋਵਾਲ ਕਲਾਂ ਵਿੱਚ ਨਗਰ ਵਾਸੀਆਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਕੈਂਡਲ ਮਾਰਚ ਕੱਢਿਆ। ਇਸ ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸਭ ਦੇ ਭਲੇ ਦੀ ਅਰਦਾਸ ਕੀਤੀ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਦੇਸ਼ ਭਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ ਜਿਸਦੇ ਚਲਦੇ ਅੱਜ ਪਿੰਡ ਵਾਸੀਆਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਪਿੰਡ ਵਿੱਚ ਕੈਂਡਲ ਮਾਰਚ ਕੱਢਿਆ ਗਿਆ।