ਕਿਸਾਨੀ ਸੰਘਰਸ਼ 'ਚ ਸ਼ਹੀਦ ਕਿਸਾਨਾਂ ਨੂੰ ਕੈਂਡਲ ਮਾਰਚ ਕੱਢ ਦਿੱਤੀ ਸ਼ਰਧਾਂਜਲੀ - ਖੇਤੀ ਕਾਨੂੰਨ ਰੱਦ
ਹੁਸ਼ਿਆਰਪੁਰ : ਕਿਸਾਨੀ ਸੰਘਰਸ਼ (Peasant struggle) ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ (Tribute to the farmers) ਦੇਣ ਲਈ ਅੱਜ ਸ਼ਿਵ ਸੈਨਾ ਬਾਲ ਠਾਕਰੇ (Shiv Sena Bal Thackeray) ਵੱਲੋਂ ਕੈਂਡਲ ਮਾਰਚ (Candle March) ਕੱਢਿਆ ਗਿਆ। ਇਹ ਕੈਂਡਲ ਮਾਰਚ (Candle March) ਸ਼ਾਸਤਰੀ ਮਾਰਕੀਟ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਕਮਾਲਪੁਰ ਚੌਕ 'ਚ ਜਾ ਕੇ ਸਮਾਪਤ ਹੋਇਆ। ਇਸ ਮੌਕੇ ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਅੱਜ ਦੇ ਦਿਨ ਹੀ ਕਿਸਾਨਾਂ ਦਾ ਸੰਘਰਸ਼ (Peasant struggle) ਸ਼ੁਰੂ ਹੋਇਆ ਸੀ, ਜਿਸ ਵਿੱਚ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ (Tribute to the farmers) ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਖੇਤੀ ਕਾਨੂੰਨ ਰੱਦ (Agriculture law repealed) ਕਰਕੇ ਪ੍ਰਧਾਨ ਮੰਤਰੀ ਨੇ ਠੀਕ ਕੰਮ ਕੀਤਾ ਹੈ ਪਰ ਨਾਲ ਹੀ ਐਮ.ਐਸ.ਪੀ ਸਬੰਧੀ ਵੀ ਵਿਚਾਰ ਕਰਨਾ ਚਾਹੀਦਾ ਹੈ।