ਸ਼ਹੀਦਾਂ ਦੀ ਯਾਦ 'ਚ ਪਿੰਡ ਅੜੈਚਾਂ 'ਚ ਕੈਂਡਲ ਮਾਰਚ ਕੱਢਿਆ
ਲੁਧਿਆਣਾ: ਖੰਨਾ ਦੇ ਪਿੰਡ ਅੜੈਚਾਂ ਵਿਖੇ ਸਮੂਹ ਪਿੰਡ ਵਾਸੀਆਂ ਵੱਲੋਂ ਪੁਲਵਾਮਾ ਅਤੇ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨ-ਮਜਦੂਰਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਮੂਹ ਪਿੰਡ ਦੀਆਂ ਔਰਤਾਂ ਅਤੇ ਮਰਦਾਂ ਨੇ ਹੱਥਾਂ ਵਿੱਚ ਮੋਮਬੱਤੀਆਂ ਲੈ ਕੇ ਪਿੰਡ ਵਿੱਚ ਮਾਰਚ ਕੀਤਾ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਇੰਨਾ ਨੁਕਸਾਨ ਹੋਣ ਦੇ ਬਾਵਜੂਦ ਵੀ ਜਦੋਂ ਕਿਸਾਨ-ਮਜਦੂਰਾਂ ਦੀਆਂ ਜਾਨਾਂ ਜਾ ਰਹੀਆਂ ਤਾਂ ਵੀ ਮੋਦੀ ਸਰਕਾਰ ਵੱਲੋਂ ਕੁਝ ਵੀ ਸੋਚਿਆ ਨਹੀਂ ਜਾ ਰਿਹਾ, ਜਿਸ ਕਰਕੇ ਅੱਜ ਦੇਸ਼ ਦਾ ਹਰ ਬੱਚਾ-ਬੱਚਾ ਇਸ ਹੰਕਾਰੀ ਸਰਕਾਰ ਨੂੰ ਲਾਹਨਤਾਂ ਪਾ ਰਿਹਾ ਹੈ ਅਤੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਰਿਹਾ ਹੈ।