ਪੁੱਤ ਦੇ ਕਤਲ ਦੇ ਇਨਸਾਫ਼ ਲਈ ਕੱਢਿਆ ਕੈਂਡਲ ਮਾਰਚ - ਮਾਮਲੇ ਚ ਦਖਲ ਅੰਦਾਜ਼ੀ
ਹੁਸ਼ਿਆਰਪੁਰ : ਬੀਤੇ ਦਿਨੀਂ ਹੁਸਿ਼ਆਰਪੁਰ 'ਚ ਹੋਏ ਆਰਿਅਨ ਨਾਮ ਦੇ ਨੌਜਵਾਨ ਦੇ ਕਤਲ ਮਾਮਲੇ 'ਚ ਇਨਸਾਫ਼ ਲਈ ਪਰਿਵਾਰ ਵਲੋਂ ਕੈਂਡਲ ਮਾਰਚ ਕੱਢਿਆ ਗਿਆ ਹੈ। ਇਸ ਵਿੱਚ ਵੱਡੀ ਗਿਣਤੀ ਚ ਵਾਲਮੀਕਿ ਭਾਈਚਾਰੇ ਨੇ ਭਾਗ ਲਿਆ ਤੇ ਆਰਿਅਨ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਰਿਅਨ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਕੁਝ ਰਾਜਸੀ ਆਗੂਆਂ ਵਲੋਂ ਮਾਮਲੇ ਚ ਦਖਲ ਅੰਦਾਜ਼ੀ ਕਰਕੇ ਮੁਲਜ਼ਮਾਂ ਨੂੰ ਬਚਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਜਦ ਕਿ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਰਾਜਸੀ ਸ਼ਹਿ ਦੇ ਚੱਲਦਿਆਂ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਸਮੇਂ ਚ ਪੂਰਾ ਵਾਲਮੀਕਿ ਭਾਈਚਾਰਾ ਤਿੱਖੇ ਸੰਘਰਸ਼ ਤੋਂ ਵੀ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਰਿਅਨ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਦੱਸ ਦਈਏ ਕਿ ਪੁਲਿਸ ਵਲੋਂ ਕਤਲ ਮਾਮਲੇ 'ਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ।