ਯੂਪੀ 'ਚ ਮਾਰੇ ਗਏ ਕਿਸਾਨਾਂ ਲਈ ਜਲ੍ਹਿਆਂਵਾਲਾ ਬਾਗ ਦੇ ਬਾਹਰ ਕੈਂਡਲ ਮਾਰਚ - ਭਾਜਪਾ
ਅੰਮ੍ਰਿਤਸਰ : ਯੂ.ਪੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਜਿਸ ਵਿੱਚ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਦੀ ਮੌਤ ਹੋਈ ਹੈ ਉਸ ਤੋਂ ਬਾਅਦ ਪੂਰੇ ਦੇਸ਼ ਵਿਚ ਰੋਸ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਤੇ ਕਈ ਕਾਂਗਰਸੀ ਨੇਤਾਵਾਂ ਨੇ ਜਲ੍ਹਿਆਂਵਾਲੇ ਬਾਗ ਦੇ ਬਾਹਰ ਕੈਂਡਲ ਮਾਰਚ ਕਰ ਯੂ.ਪੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸਾਨਾਂ 'ਤੇ ਜਿਸ ਤਰ੍ਹਾਂ ਭਾਜਪਾ ਦੇ ਨੇਤਾਵਾਂ ਨੇ ਗੋਲੀਆਂ ਚਲਾਈਆਂ ਗੱਡੀਆਂ ਨਾਲ ਕੁਚਲਿਆ ਇਹ ਬਹੁਤ ਹੀ ਮੰਦਭਾਗੀ ਘਟਨਾ ਹੋਈ ਹੈ। ਉਨ੍ਹਾਂ ਨੇ ਕਿਹਾ ਕਿ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲੇ ਬਾਗ਼ ਦੇ ਸਾਕੇ ਤੇ ਯੂਪੀ 'ਚ ਹੋਈ ਘਟਨਾ 'ਚ ਕੋਈ ਜ਼ਿਆਦਾ ਫ਼ਰਕ ਨਹੀਂ।
Last Updated : Oct 5, 2021, 1:49 PM IST