ਮਹਿਲਾ ਡਾਕਟਰ ਲਈ ਇਨਸਾਫ ਦੀ ਮੰਗ ਕਰਦਿਆਂ ਪਠਾਨਕੋਟ ਦੇ ਨੌਜਵਾਨਾਂ ਨੇ ਕੱਢਿਆ ਕੈਂਡਲ ਮਾਰਚ - ਮਹਿਲਾ ਡਾਕਟਰ ਲਈ ਇਨਸਾਫ ਦੀ ਮੰਗ
ਪਠਾਨਕੋਟ : ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੋਂ ਬਾਅਦ ਕਤਲ ਮਾਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਮਹਿਲਾ ਡਾਕਟਰ ਲਈ ਸਾਰਾ ਦੇਸ਼ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸੇ ਕੜੀ 'ਚ ਪਠਾਨਕੋਟ 'ਚ ਨੌਜਵਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ ਅਤੇ ਪੀੜਤਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਨੌਜਵਾਨਾਂ ਨੇ ਦੇਸ਼ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕੀਤੇ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਕਾਨੂੰਨੀ ਪ੍ਰਕਿਰਿਆ ਖ਼ਤਮ ਹੋ ਚੁੱਕੀ ਹੈ, ਜਿਸ ਕਾਰਨ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਵੱਲੋਂ ਸਰਕਾਰ ਕੋਲੋਂ ਲੜਕੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।