'ਪੁਰਾਣਾ ਫ਼ੌਜੀ ਹਾਂ, ਸਭ ਨੂੰ ਸਿੱਧੇ ਕਰ ਦਿਆਂਗਾ' - punjab bypolls
ਲੁਧਿਆਣਾ ਦੇ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਦੌਰਾਨ ਮੀਡੀਆ ਦੇ ਮੁਖ਼ਾਤਿਬ ਹੁੰਦਿਆਂ ਕੈਪਟਨ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੰ ਲੈ ਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਨੂੰ ਬਣਦੀ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ ਪਰ ਉਹ ਮੌਤ ਦੀ ਸਜ਼ਾ ਦੇ ਖ਼ਿਲਾਫ਼ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ 8 ਸਿੱਖ ਕੈਦੀਆਂ ਨੂੰ ਰਿਹਾਅ ਕੀਤੇ ਜਾਣ ਦੇ ਮਾਮਲੇ 'ਤੇ ਕੈਪਟਨ ਨੇ ਕਿਹਾ, "ਜੇ ਕਿਸੇ ਨੂੰ ਲੱਗਦਾ ਹੈ ਕਿ ਇਨ੍ਹਾਂ 8 ਸਿੱਖ ਕੈਦੀਆਂ ਦੇ ਰਿਹਾਅ ਹੋਣ 'ਤੇ ਪੰਜਾਬ ਦੀ ਆਬੋ ਹਵਾ ਖ਼ਰਾਬ ਹੋ ਜਾਉ ਤਾਂ ਮੈਂ ਇੱਥੇ ਬੈਠਾ ਹਾਂ, ਮੈਂ ਪੁਰਾਣਾ ਫ਼ੌਜੀ ਹਾਂ, ਸਭ ਨੂੰ ਸਿੱਧਾ ਕਰ ਦੇਵਾਂਗਾ।" ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਹਾਲੇ ਤੱਕ ਸੂਚਿਤ ਨਹੀਂ ਕੀਤਾ ਗਿਆ ਹੈ।
Last Updated : Sep 30, 2019, 3:02 PM IST