ਹੌਟਸਪੌਟ ਖੇਤਰਾਂ ਨੂੰ ਛੱਡ ਕਰਫਿਊ 'ਚ ਢਿੱਲ ਦੇਣ ਸਬੰਧੀ ਸੋਚ ਸਕਦੇ ਹਨ ਕੈਪਟਨ ਅਮਰਿੰਦਰ: ਬਲਬੀਰ ਸਿੱਧੂ - ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ
ਚੰਡੀਗੜ੍ਹ: ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰਫਿਊ 'ਚ ਰਾਹਤ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁੱਝ ਖੇਤਰਾਂ ਨੂੰ ਛੱਡ ਕੇ ਬਾਕੀ ਸਾਰੇ ਇਲਾਕਿਆਂ 'ਚ ਢਿੱਲ ਦਿੱਤੀ ਜਾ ਸਕਦੀ ਹੈ।