ਕੈਪਟਨ ਅਮਰਿੰਦਰ ਸਿੰਘ ਮੋਦੀ ਪ੍ਰੇਮ ਦੀ ਜਗ੍ਹਾ ਪੰਜਾਬ ਪ੍ਰੇਮ ਵੱਲ ਧਿਆਨ ਦੇਣ: ਵੇਰਕਾ - ਪੰਜਾਬ ਸਰਕਾਰ
ਅੰਮ੍ਰਿਤਸਰ: ਅੱਜ ਸਾਬਕਾ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਨਵੀਂ ਪਾਰਟੀ ਬਨਾਉਣ ਦਾ ਐਲਾਨ ਕੀਤਾ ਹੈ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ 117 ਵਿਧਾਨਸਭਾ ਸੀਟਾਂ ਤੇ ਚੋਣ ਲੜੇਗੀ। ਇਸ ਨੂੰ ਲੈਕੇ ਅੰਮ੍ਰਿਤਸਰ ਦੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਮੋਦੀ ਪ੍ਰੇਮ ਦੀ ਜਗ੍ਹਾ ਪੰਜਾਬ ਪ੍ਰੇਮ ਵੱਲ ਧਿਆਨ ਦੇਣਾ ਚਾਹੀਦਾ। ਕੈਪਟਨ ਪੰਜਾਬ ਦੇ ਦੁਸ਼ਮਣਾਂ ਨਾਲ ਹੱਥ ਮਿਲਾ ਰਹੇ ਹਨ ਪੰਜਾਬ ਕਦੇ ਮਾਫ ਨਹੀਂ ਕਰੇਗਾ। ਪੰਜਾਬ ਸਰਕਾਰ ਪਹਿਲਾਂ ਹੀ ਗਰੀਬ ਲੋਕਾਂ ਦੇ ਬਿਜਲੀ ਪਾਣੀ ਦੇ ਬਿੱਲ ਮਾਫ਼ ਕਰ ਚੁੱਕੀ ਹੈ ਤੇ ਗਰੀਬ ਲੋਕਾਂ ਨੂੰ ਘਰ ਵੀ ਦਿੱਤੇ ਜਾ ਰਹੇ ਹਨ। ਕੈਪਟਨ ਨੂੰ ਚਾਹੀਦਾ ਉਹ ਸਰਕਾਰ ਦਾ ਸਾਥ ਦੇਵੇ।