ਕੈਪਟਨ ਨੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ: ਰਾਘਵ ਚੱਢਾ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ ਉੱਤੇ ਆਏ ਰਾਘਵ ਚੱਢਾ ਨੇ ਅੰਮ੍ਰਿਤਸਰ ਪਹੁੰਚੇ ਕੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੈਪਟਨ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਖੇਤੀ ਕਾਨੂੰਨਾਂ ਸਬੰਧੀ ਬਣੀ ਹਾਈਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗਦਾਰੀ ਕਰਦਿਆਂ ਇਸ ਕਾਨੂੰਨ ਨੂੰ ਸਹਿਮਤੀ ਦਿੱਤੀ ਜਦ ਕਿ ਚਾਹੀਦਾ ਤਾਂ ਇਹ ਸੀ ਕਿ ਖੇਤੀ ਪ੍ਰਧਾਨ ਸੂਬਾ ਦਾ ਮੁੱਖ ਮੰਤਰੀ ਹੁੰਦੇ ਹੋਏ ਵਿਰੋਧ ਕਰਦੇ ਅਤੇ ਕਮੇਟੀ ਦਾ ਬਾਈਕਾਟ ਕਰ ਕੇ ਲੋਕਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਦੱਸਦੇ ਪਰ ਉਨ੍ਹਾਂ ਨੇ ਇਹ ਸਭ ਕੁਝ ਨਾ ਕਰਦਿਆਂ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।