ਪ੍ਰਸ਼ਾਤ ਕਿਸ਼ੋਰ ਦੇ ਅਸਤੀਫ਼ੇ ਤੋਂ ਬਾਅਦ ਭਖੀ ਸਿਆਸਤ - Aam Aadmi Party
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਪ੍ਰਸ਼ਾਤ ਕਿਸ਼ੋਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਤ ਕਿਸ਼ੋਰ ਦੇ ਅਸਤੀਫੇ ਤੋਂ ਬਾਅਦ ਵਿਰੋਧੀ ਧਿਰਾਂ ਉਹਨਾਂ ’ਤੇ ਨਿਸ਼ਾਨਾਂ ਸਾਧ ਰਹੀਆਂ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋ ਰਹੀ ਹੈ ਇਸ ਕਾਰਨ ਪ੍ਰਸ਼ਾਤ ਕਿਸ਼ੋਰ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਨੇ ਹੁਣ ਤਕ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਜਿਸ ਕਾਰਨ ਲੋਕ ਹੁਣ 2022 ਦੀਆਂ ਚੋਣਾਂ ਵਿੱਚ ਮੂੰਹ ਤੋੜਵਾ ਜਵਾਬ ਦੇਣਗੇ।