ਕੈਪਟਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦੈ: ਅਮਨ ਅਰੋੜਾ - ਅਮਨ ਅਰੋੜਾ
ਚੰਡੀਗੜ੍ਹ: ਬੀਤੇ ਦਿਨੀਂ ਮੁੱਖ ਮੰਤਰੀ ਦੇ ਵਜ਼ੀਰ ਅਤੇ ਚੀਫ ਸੈਕਟਰੀ ਕਰਨ ਅਵਤਾਰ ਸਿੰਘ ਵਿਚਾਲੇ ਤਕਰਾਰ ਹੋਈ ਸੀ। ਜਿਸ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਚੀਫ ਸੈਕਟਰੀ ਅਮਨ ਅਰੋੜਾ ਕਰਨ ਅਵਤਾਰ ਸਿੰਘ ਦੇ ਹੱਕ ਵਿੱਚ ਆਏ ਹਨ। ਉਨ੍ਹਾਂ ਨੇ ਕਿਹਾ ਕਿ ਐਕਸਾਈਜ਼ ਵਿਭਾਗ ਦੀ ਗੱਲ ਕਰ ਕੇ ਮੁੱਖ ਮੰਤਰੀ ਤੇ ਵਜ਼ੀਰਾਂ ਦੇ ਵੱਲੋਂ ਸਿਰਫ ਕਰਨ ਅਵਤਾਰ ਸਿੰਘ ਨੂੰ ਬਲੀ ਦਾ ਬਕਰਾ ਬਣਾਇਆ ਜਾ ਰਿਹਾ ਹੈ ਜਦ ਕਿ ਇਹ ਸਭ ਤਾਂ ਮੁੱਖ ਮੰਤਰੀ ਦੇ ਹੇਠਾਂ ਆਉਂਦਾ ਹੈ। ਉਨ੍ਹਾਂ ਕਿਹਾ ਕਿ ਮਸਲਾ ਇਨ੍ਹਾਂ ਵੀ ਵੱਡਾ ਨਹੀਂ ਸੀ ਕਿ ਕੈਪਟਨ ਅਮਰਿੰਦਰ ਸਿੰਘ ਬਿਊਰੋਕਰੇਟਸ ਅਤੇ ਆਪਣੇ ਮੰਤਰੀਆਂ ਦੇ ਵਿੱਚ ਤਾਲਮੇਲ ਨਾ ਬਿਠਾ ਪਾਉਣ। ਇਸ ਤੋਂ ਸਾਫ ਜ਼ਾਹਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਪੰਜਾਬ ਨਹੀਂ ਸੰਭਲ ਰਿਹਾ ਇਸ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।