ਕੈਪਟਨ ਨੇ ਹਰਸਿਮਰਤ ਬਾਦਲ ਨੂੰ ਦੱਸਿਆ ਘਮੰਡੀ - amarinder singh raja warring
ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ 'ਤੇ ਸ਼ਬਦੀ ਵਾਰ ਕੀਤੇ। ਕੈਪਟਨ ਨੇ ਹਰਸਮਿਰਤ ਬਾਦਲ ਨੂੰ ਘਮੰਡੀ ਦੱਸਦਿਆਂ ਕਿਹਾ ਕਿ ਹਰਸਿਮਰਤ ਨੇ ਕਦੇ ਵੀ ਸੂਬੇ ਦੀ ਮਦਦ ਲਈ ਕੇਂਦਰ ਕੋਲ ਆਵਾਜ਼ ਨਹੀਂ ਉਠਾਈ।