ਪ੍ਰਿਯੰਕਾ ਗਾਂਧੀ ਨਾਲ ਬਦਸਲੂਕੀ 'ਤੇ ਯੋਗੀ ਆਦਿੱਤਿਆਨਾਥ 'ਤੇ ਭੜਕੇ ਕੈਪਟਨ ਅਮਰਿੰਦਰ - ਨਾਗਰਿਕਤਾ ਸੋਧ ਕਾਨੂੰਨ
ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਦੇ ਕਾਫਲੇ ਨੂੰ ਰੋਕਣ ਤੇ ਉਨ੍ਹਾਂ ਨਾਲ ਬਦਸਲੂਕੀ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ। ਹੁਣ ਪ੍ਰਿਅੰਕਾ ਗਾਂਧੀ ਦਾ ਪੱਖ ਲੈਂਦੇ ਹੋਏ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੂਪੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਅੱਜ ਲੁਧਿਆਣਾ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕਾਂਗਰਸ ਨੇ ਸੂਬਾ ਪੱਧਰੀ ਰੋਸ ਮਾਰਚ ਕੱਢਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੈਪਟਨ ਨੇ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ। ਕੈਪਟਨ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕਰੜੇ ਹਥੀਂ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਥੋਂ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸ਼ਹਿ ਤੋਂ ਬਿਨ੍ਹਾਂ ਪੁਲਿਸ ਅਜਿਹਾ ਰਵੱਈਆ ਨਹੀਂ ਅਪਣਾ ਸਕਦੀ। ਉਨ੍ਹਾਂ ਨੇ ਯੋਗੀ ਆਦਿਤਿਆਨਾਥ ਨੂੰ ਕਿਹਾ,'' ਅਜਿਹੇ ਕੰਮ ਕਰਦਿਆਂ ਤੁਹਾਨੂੰ ਸ਼ਰਮ ਨਹੀਂ ਆਉਂਦੀ।'' ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕਾਂਗਰਸ ਕਦੇ ਵੀ ਇਸ ਘਟਨਾ ਨੂੰ ਭੁੱਲੇਗੀ ਨਹੀਂ।