ਬਟਾਲਾ ਧਮਾਕੇ 'ਤੇ ਬੋਲੇ ਭਗਵੰਤ ਮਾਨ- ਕੈਪਟਨ ਤੇ ਬਾਦਲ ਖੇਡ ਰਹੇ 'ਟਵੀਟ-ਟਵੀਟ'
ਗੁਰਦਾਸਪੁਰ: ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਤੋਂ ਬਾਅਦ ਸਿਆਸੀ ਆਗੂ ਹਾਲਾਤਾਂ ਦਾ ਜਾਇਜ਼ਾ ਲੈਣ ਮੌਕੇ 'ਤੇ ਪਹੁੰਚ ਰਹੇ ਹਨ। ਇਸ ਮੌਕੇ ਸ਼ੁੱਕਰਵਾਰ ਨੂੰ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਵੀ ਬਟਾਲਾ ਪਹੁੰਚੇ ਜਿੱਥੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਜ਼ਖ਼ਮੀ ਲੋਕਾਂ ਦੀ ਹਾਲਤ ਦਾ ਜਾਇਜ਼ਾ ਲਿਆ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਹਾਦਸਾ ਪਹਿਲੀ ਵਾਰ ਨਹੀਂ ਹੋਇਆ ਇਸ ਤੋਂ ਪਹਿਲਾ ਵੀ ਸੰਗਰੂਰ ਤੇ ਜਲੰਧਰ 'ਚ ਇਸ ਤਰ੍ਹਾਂ ਦੇ ਹਾਦਸੇ ਵਾਪਰ ਚੁੱਕੇ ਹਨ। ਸਰਕਾਰ ਵੱਲੋਂ ਉੱਥੇ ਜਾਂਚ ਦੇ ਆਦੇਸ਼ ਤਾਂ ਦਿੱਤੇ ਗਏ ਪਰ ਹੱਲੇ ਤੱਕ ਵੀ ਉਸ ਦੀ ਜਾਂਚ ਪ੍ਰਕਿਰਿਆ ਪੂਰੀ ਨਹੀਂ ਹੋਈ ਹੈ। ਮਾਨ ਨੇ ਅੱਗੇ ਕਿਹਾ ਕਿ ਇਸ ਹੀ ਫੈਕਟਰੀ 'ਚ 2 ਸਾਲ ਪਹਿਲਾ ਵੀ ਹੋਇਆ ਪਰ ਉਸ ਮਾਮਲੇ 'ਤੇ ਕਿਸੇ ਤਰ੍ਹਾਂ ਦਾ ਰਾਜੀਨਾਮਾ ਹੋਣ ਤੋਂ ਬਾਅਦ ਕੇਸ ਬੰਦ ਕਰ ਦਿੱਤਾ ਗਿਆ। ਉਨ੍ਹਾਂ ਇਸ ਤਰ੍ਹਾਂ ਦੇ ਮਾਮਲੇ ਲਈ ਪ੍ਰਸ਼ਾਸਨ ਤੇ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।