ਲੋੜਵੰਦਾਂ ਤੱਕ ਰਾਸ਼ਨ ਨਹੀਂ ਪਹੁੰਚਾ ਸਕੀ ਕੈਪਟਨ ਸਰਕਾਰ: ਸਿਕੰਦਰ ਸਿੰਘ ਮਲੂਕਾ - ਸਰਕਾਰ ਖਿਲਾਫ਼ ਮਲੂਕਾ ਦਾ ਬਿਆਨ
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੋਰੋਨਾ ਸੰਕਟ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ। ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁਜੇ ਮਲੂਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਆਫ਼ਤ ਪ੍ਰਬੰਧਨ ਲਈ ਪਹਿਲਾਂ ਤੋਂ ਹੀ ਕਰੋੜਾਂ ਰੁਪਏ ਭੇਜ ਦਿੱਤੇ ਗਏ ਹਨ, ਸੂਬਾ ਸਰਕਾਰ ਇਸ ਨੂੰ ਅਜੇ ਤੱਕ ਖ਼ਰਚ ਨਹੀਂ ਕਰ ਸਕੀ ਹੈ। ਉਨ੍ਹਾਂ ਆਖਿਆ ਕਿ ਅਜੇ ਤੱਕ ਕਈ ਲੋੜਵੰਦਾਂ ਲੋਕਾਂ ਕੋਲ ਰਾਸ਼ਨ ਨਹੀਂ ਪੁਜ ਸਕਿਆ ਹੈ, ਜੋ ਕਿ ਕੈਪਟਨ ਸਰਕਾਰ ਵੱਲੋਂ ਹਰ ਲੋੜਵੰਦ ਦੇ ਘਰ-ਘਰ ਰਾਸ਼ਨ ਪਹੁੰਚਾਉਣ ਦੇ ਦਾਅਵੇ ਨੂੰ ਝੂਠਾ ਸਾਬਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੇਂਦਰ ਸਰਕਾਰ 'ਤੇ ਆਫ਼ਤ ਪ੍ਰਬੰਧਨ ਲਈ ਫੰਡ ਦੇਣ ਨੂੰ ਲਾਏ ਗਏ ਵਿਤਕਰੇ ਦੇ ਦੋਸ਼ ਝੂਠੇ ਹਨ।