'4 ਸਾਲ 'ਚ ਕੈਪਟਨ ਸਰਕਾਰ ਨੇ ਗਰੀਬਾਂ ਲਈ ਕੁਝ ਨਹੀ ਕੀਤਾ' - Assembly elections
ਅੰਮ੍ਰਿਤਸਰ: ਕੈਪਟਨ ਸਰਕਾਰ ਦੇ ਕਾਰਜਕਾਲ ਨੂੰ ਚਾਰ ਸਾਲ ਪੂਰੇ ਹੋ ਚੁੱਕੇ ਹਨ, ਪਰ ਹਾਲੇ ਵੀ ਆਪਣੇ ਵਾਅਦੇ ਸਰਕਾਰ ਵਲੋਂ ਪੂਰੇ ਨਹੀਂ ਕੀਤੇ ਗਏ, ਇਹ ਕਹਿਣਾ ਹੈ ਅੰਮ੍ਰਿਤਸਰ ਦੇ ਉਨ੍ਹਾਂ ਲੋਕਾਂ ਦਾ ਜਿਨ੍ਹਾਂ ਕਾਂਗਰਸ ਤੋਂ ਉਮੀਦ ਕਰਕੇ ਵੋਟਾਂ ਪਾ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰ ਬਣਾਇਆ ਸੀ। ਉਨ੍ਹਾਂ ਦਾ ਕਹਿਣਾ ਕਿ ਮੁੜ ਵਿਧਾਨ ਸਭਾ ਦੀਆਂ ਚੋਣਾਂ ਆਉਣ ਵਾਲੀਆਂ ਹਨ , ਪਰ ਸੂਬਾ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ। ਲੋਕਾਂ ਦਾ ਕਹਿਣਾ ਕਿ ਨਾ ਤਾਂ ਸੂਬੇ 'ਚ ਨਸ਼ਾ ਖ਼ਤਮ ਹੋਇਆ, ਨਾ ਹੀ ਘਰ-ਘਰ ਨੌਕਰੀ ਮਿਲੀ ਅਤੇ ਨਾ ਹੀ ਮੁਲਾਜ਼ਮਾਂ ਨੂੰ ਰਾਹਤ ਮਿਲੀ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਕਈ ਮੁੱਦੇ ਜਿਨ੍ਹਾਂ ਨੂੰ ਸੂਬਾ ਸਰਕਾਰ ਹੱਲ ਨਹੀਂ ਕਰ ਸਕੀ।