2022 ’ਚ ਕੈਪਟਨ ਅਗਵਾਈ ਵਾਲੀ ਬਣਗੇ ਸਰਕਾਰ: ਮਨੀਸ਼ ਤਿਵਾੜੀ - ਕਾਟੋ-ਕਲੇਸ਼
ਗੜ੍ਹਸ਼ੰਕਰ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵੱਲੋਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਲਾਈ ਜਾ ਰਹੀ ਡਾਇਲਸਿਸ ਮਸ਼ੀਨ ਦੇ ਚੱਲ ਰਹੇ ਕੰਮ ਦਾ ਨਰੀਖਣ ਕੀਤਾ। ਇਸ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ 2022 ਦੀਆਂ ਵਿਧਾਨਸਭਾ ਚੋਣਾਂ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਕਾਂਗਰਸ ਦੇ ਵਿੱਚ ਪਏ ਕਾਟੋ-ਕਲੇਸ਼ ਬਾਰੇ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਇੱਕਜੁਟ ਹੈ, ਸਿਰਫ ਫਿਰਕਾਪ੍ਰਸਤ ਤਾਕਤਾਂ ਨੇ ਮਾਹੌਲ ਖਰਾਬ ਕੀਤਾ ਹੋਇਆ ਹੈ।