ਕੈਪਟਨ ਨੇ ਬਿਨਾਂ ਕੁਰਸੀ ਦੀ ਪਰਵਾਹ ਕੀਤੇ ਫ਼ੈਸਲੇ ਲਏ: ਲਾਡੀ - congress leader laddi
ਗੁਰਦਾਸਪੁਰ: ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਅਤੇ ਕਾਂਗਰਸੀ ਨੇਤਾ ਬਲਵਿੰਦਰ ਸਿੰਘ ਲਾਡੀ ਨੇ ਸ਼ੁੱਕਰਵਾਰ ਪੰਜਾਬ ਵਿਧਾਨ ਸਭਾ ਵੱਲੋਂ ਕਿਸਾਨਾਂ ਦੇ ਹੱਕ 'ਚ ਲਏ ਫ਼ੈਸਲੇ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਗੁਰੂਦਵਾਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ। ਹਲਕਾ ਵਿਧਾਇਕ ਨੇ ਕਿਹਾ ਕਿ ਜੋ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਪ੍ਰਵਾਹ ਕੀਤੇ ਬਿਨਾਂ ਪੰਜਾਬ ਦੇ ਕਿਸਾਨਾਂ ਲਈ ਫ਼ੈਸਲੇ ਲਏ ਹਨ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ, ਜਿਸ ਦੇ ਵਿਰੋਧ ਵਿੱਚ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਕਾਨੂੰਨ ਪਾਸ ਕਰਕੇ ਕਿਸਾਨਾਂ ਦੇ ਹੱਕ 'ਚ ਲੜਾਈ ਸ਼ੁਰੂ ਕੀਤੀ ਹੈ।