ਕੈਪਟਨ ਸਰਕਾਰ ਸਿਰਫ਼ ਦਿਖਾਵੇ ਦੀ: ਕੁਲਤਾਰ ਸੰਧਵਾਂ - government
ਫਰੀਦਕੋਟ: ਵਿਸ਼ਵ ਮਾਂ ਬੋਲੀ ਦਿਵਸ ਦੇ ਮੌਕੇ ’ਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਪ੍ਰਤੀ ਸੁਹਿਰਦ ਨਹੀਂ ਹੈ ਤੇ ਇੱਥੋਂ ਦਾ ਮੁੱਖ ਮੰਤਰੀ ਤਾਂ ਖ਼ੁਦ ਅੰਗਰੇਜ਼ੀ ਵਿੱਚ ਗੱਲ ਕਰਦਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਦਾ ਮਾਮਲਾ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਉਹਨਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਇਨ੍ਹਾਂ ਦੋਹਾਂ ਪਾਰਟੀਆਂ ਦੀ ਪੰਜਾਬੀ ਮਾਂ ਬੋਲੀ ਪ੍ਰਤੀ ਵਰਤੀ ਜਾਂਦੀ ਅਣਗਹਿਲੀ ਸਾਹਮਣੇ ਆਈ ਉਥੇ ਹੀ ਹਜ਼ਾਰਾਂ ਨੌਜਵਾਨ ਰੁਜ਼ਗਾਰ ਤੋਂ ਵਾਂਝਾ ਰਹਿ ਗਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਖਾਵਿਆਂ ਦੀ ਸਰਕਾਰ ਹੈ ਹੋਰ ਕੁਝ ਵੀ ਨਹੀਂ।