ਜ਼ਹਿਰੀਲੀ ਸ਼ਰਾਬ ਕਾਰਨ ਹੋਇਆਂ ਮੌਤਾਂ ਲਈ ਕੈਪਟਨ ਨੂੰ ਦੇਣ ਚਾਹੀਦੈ ਅਸਤੀਫਾ- ਆਪ ਆਗੂ - AAP leader
ਪਟਿਆਲਾ: ਅੰਮ੍ਰਿਤਸਰ, ਬਟਾਲਾ, ਤਰਨਤਾਰਨ, ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 104 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤਹਿਤ ਐਤਵਾਰ ਨੂੰ ਪਟਿਆਲਾ ਦੇ ਫੁਵਾਰਾ ਚੌਂਕ ਵਿੱਚ ਆਪ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਸ਼ਰਾਬ ਰੋੜ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਪ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪਹਿਲਾਂ ਹੀ ਨਕਲੀ ਸ਼ਰਾਬ ਵੇਚਣ ਵਾਲਿਆਂ ਉੱਤੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਲੋਕਾਂ ਨੂੰ ਅਜਿਹਾ ਦਿਨ ਵੇਖਣਾ ਨਾ ਪੈਂਦਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣਾ ਚਾਹੀਦਾ ਹੈ।