ਕੈਪਟਨ ਦੀ ਸ਼ਾਹ ਨਾਲ ਮੁਲਾਕਾਤ, ਕੀ BJP 'ਚ ਸ਼ਾਮਲ ਹੋਣਗੇ ਕੈਪਟਨ ? - ਖੇਤੀ ਕਾਨੂੰਨਾਂ
ਨਵੀਂ ਦਿੱਲੀ: ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ 'ਚ ਸ਼ਾਮਲ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਆਪਣੇ ਦਿੱਲੀ ਦੌਰੇ 'ਤੇ ਹਨ। ਜਿਥੇ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੈਪਟਨ ਵਲੋਂ ਕਿਹਾ ਗਿਆ ਸੀ ਕਿ ਉਹ ਕਿਸੇ ਨਾਲ ਵੀ ਸਿਆਸੀ ਮੁਲਾਕਾਤ ਨਹੀਂ ਕਰਨਗੇ। ਉਥੇ ਹੀ ਸੂਤਰਾਂ ਦਾ ਕਹਿਣਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੇਂਦਰੀ ਖੇਤੀਬਾੜੀ ਮੰਤਰੀ ਬਣਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਇਹ ਵੀ ਦੇਖਣਾ ਹੋਵੇਗਾ ਮੁੱਖ ਮੰਤਰੀ ਰਹਿੰਦੇ ਸਮੇਂ ਕੈਪਟਨ ਲਗਾਤਾਰ ਖੇਤੀ ਕਾਨੂੰਨਾਂ ਦੇ ਚੱਲਦਿਆਂ ਕੇਂਦਰ ਦਾ ਵਿਰੋਧ ਕਰਦੇ ਆਏ ਹਨ। ਇਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਜੇਕਰ ਭਾਜਪਾ 'ਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਲਈ ਵੱਡੀ ਚੁਣੌਤੀ ਹੋਵੇਗੀ ਕਿ ਉਹ ਖੇਤੀ ਕਾਨੂੰਨਾਂ ਨੂੰ ਲੈਕੇ ਕੀ ਸਟੈਂਡ ਲੈਂਦੇ ਹਨ।