ਲੁੱਟ ਖੋਹ ਕਰਨ ਵਾਲਾ ਲੁਟੇਰਾ ਕਾਬੂ - ਮੋਬਾਈਲ
ਅੰਮ੍ਰਿਤਸਰ:ਥਾਣਾ ਰਾਮਬਾਗ ਦੀ ਪੁਲਿਸ (Police) ਨੇ ਲੁੱਟ ਖੋਹ ਕਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ।ਇਸ ਬਾਰੇ ਜਾਂਚ ਅਧਿਕਾਰੀ ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਪੱਟੀ ਦੀ ਰਹਿਣ ਵਾਲੀ ਮਹਿਲਾ ਨੇ ਸ਼ਿਕਾਇਕ ਦਰਜ ਕਰਵਾਈ ਸੀ ਕਿ ਇਕ ਨੌਜਵਾਨ ਨੇ ਉਸਦਾ ਮੋਬਾਈਲ ਖੋਹ ਲਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਗੁਪਤ ਸੂਚਨਾ ਦੇ ਆਧਾਰਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਅਤੇ ਪੁੱਛਗਿੱਛ ਦੌਰਾਨ ਉਸ ਵਿਅਕਤੀ ਕੋਲੋਂ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਤੋਂ ਹੋਰ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।