ਕਾਰ ਅਤੇ ਕੈਂਟਰ ਦੀ ਟੱਕਰ 'ਚ ਕਾਰ ਚਾਲਕ ਦੀ ਹੋਈ ਮੌਤ - ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ
ਜਲੰਧਰ: ਫਗਵਾੜਾ-ਹੁਸ਼ਿਆਰਪੁਰ ਸੜਕ 'ਤੇ ਪਿੰਡ ਖੁਰਮਪੁਰ ਨਜ਼ਦੀਕ ਕਾਰ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ਟੱਕਰ 'ਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਕੇਸ਼ ਕੁਮਾਰ ਵਾਸੀ ਖੁਰਮਪੁਰ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਵੱਲੋਂ ਮੌਕੇ ਤੋਂ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾਵੇਗੀ।