ਲੌਕਡਾਊਨ ਨਿਯਮਾਂ ਦੀ ਧੱਜੀਆਂ ਉਡਾਉਣ ਵਾਲੇ ਹੋ ਜਾਓ ਸਾਵਧਾਨ
ਕੋਰੋਨਾ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਾਂ ਦਾ ਸਰਕਾਰ ਦੇ ਲੀਡਰਾਂ ਵੱਲੋਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਚਾਹੇ ਪਾਰਟੀਆਂ ਦੇ ਆਯੋਜਨ ਦੀ ਵਿੱਚ ਲੀਡਰਾਂ ਵੱਲੋਂ ਪਾਏ ਜਾ ਰਹੇ ਨੇ ਭੰਗੜੇ ਜਾਂ ਕਾਂਗਰਸੀ ਲੀਡਰਾਂ ਦੀ ਪੈਲੇਸਾਂ ਦੇ ਵਿੱਚ ਕਰਵਾਏ ਜਾ ਰਹੇ ਭੀੜ ਵਾਲੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ। ਇਸੇ ਤਰ੍ਹਾਂ ਦਾ ਮਾਮਲਾ ਹੁਸ਼ਿਆਰਪੁਰ ਰੋਡ ’ਤੇ ਸਥਿਤ ਕੇ ਜੀ ਰਿਜ਼ੌਰਟ ਦੇ ਮਾਲਕ ਅਤੇ ਮੈਨੇਜਰ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ, ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਸੰਜੀਵ ਕੁਮਾਰ ਨੇ ਦੱਸਿਆ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਪੈਲੇਸ ਦੇ ਮਾਲਕ ਅਤੇ ਮੈਨੇਜਰ ’ਤੇ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮਾਮਲੇ ’ਤੇ ਜਾਂਚ ਪੂਰੀ ਹੋਣ ਤੋਂ ਬਾਅਦ ਪੈਲੇਸ ਮਾਲਕ ਅਤੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।