ਕਿਸਾਨੀ ਅੰਦੋਲਨ ਨੂੰ ਲੈ ਕੇ ਦਿੱਤੇ ਬਿਆਨ ’ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਖਿਲਾਫ ਕੇਸ ਦਾਇਰ - ਕਿਸਾਨੀ ਅੰਦੋਲਨ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਅੰਦੋਲਨ ਸਬੰਧੀ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵੱਲੋਂ ਕਿਸਾਨਾਂ ਵਿਰੁੱਧ ਦਿੱਤੇ ਬਿਆਨ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੇ ਕਿਸਾਨ ਆਗੂ ਦਲਜੀਤ ਸਿੰਘ ਵੱਲੋਂ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਰਾਮਪਾਲ ਦੀ ਅਦਾਲਤ ਵਿਚ ਕੇਸ ਦਾਇਰ ਕੀਤਾ ਗਿਆ। ਇਸ ਸਬੰਧ ਚ ਦਲਜੀਤ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਗਿਰੀਰਾਜ ਵੱਲੋਂ ਕਿਸਾਨੀ ਅੰਦੋਲਨ ’ਤੇ ਇਤਰਾਜ਼ਯੋਗ ਬਿਆਨਬਾਜ਼ੀ ਕੀਤੀ ਗਈ ਸੀ ਜਿਸ ਕਾਰਨ ਉਨ੍ਹਾਂ ਦੇ ਮਨਾਂ ’ਚ ਭਾਰੀ ਠੇਸ ਪਹੁੰਚੀ ਹੈ। ਮਾਮਲੇ ’ਤੇ ਉਨ੍ਹਾਂ ਨੇ ਕਾਨੂੰਨ ਨੋਟਿਸ ਜ਼ਰੀਏ ਮੁਆਫੀ ਮੰਗਣ ਲਈ ਨੋਟਿਸ ਭੇਜਿਆ ਗਿਆ ਸੀ ਜਿਸ ਦਾ ਉਨ੍ਹਾਂ ਵੱਲੋਂ ਜਵਾਬ ਨਹੀਂ ਦਿੱਤਾ ਗਿਆ ਹੈ। ਫਿਲਹਾਲ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।