ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਲਾਸ਼ਾਂ ਦੇ ਬਦਲਣ ਦਾ ਮਾਮਲਾ ਸਾਹਮਣੇ ਆਇਆ - Patiala
ਪਟਿਆਲਾ: ਰਾਜਿੰਦਰਾ ਹਸਪਤਾਲ ਵਿੱਚ ਲਾਸ਼ਾਂ ਦੇ ਬਦਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਸ਼ਾਸਨ ਤੇ ਲਾਪਰਵਾਹੀ ਵਰਤਣ ਦਾ ਗੰਭੀਰ ਇਲਜ਼ਾਮ ਲਗਾ ਰਹੇ ਹਨ। ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੰਗਰੂਰ ਸਿਟੀ (ਇੱਕ) ਦੇ ਏ.ਐੱਸ.ਆਈ.ਜਸਵੀਰ ਸਿੰਘ ਨੇ ਦੱਸਿਆ ਕਿ ਫੌਜੀ ਸਿੰਘ ਨਾਮ ਦੇ ਵਿਅਕਤੀ ਦੀ ਜ਼ਹਿਰ ਖਾਣ ਕਾਰਨ ਮੌਤ ਹੋ ਗਈ ਸੀ। ਜਦਕਿ ਪੋਸਟਮਾਰਟਮ ਵਸਤੇ ਸਰਕਾਰੀ ਰਜਿੰਦਰਾ ਹਸਪਤਾਲ ਭੇਜਿਆ ਗਿਆ ਸੀ। ਪੋਸਟਮਾਰਟਮ ਹੋਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਜਿਹੜੀ ਲਾਸ਼ ਦਿਤੀ ਗਈ ਪਰਿਵਾਰ ਦਾ ਕਹਿਣਾ ਹੈ ਲਾਸ਼ ਕਿਸੇ ਹੋਰ ਦੀ ਹੈ ਜਾਂਚ ਪੜਤਾਲ ਕਰਨ ਤੋਂ ਬਾਅਦ ਪਤਾ ਲੱਗਾ ਕਿ ਲਾਸ਼ ਯੂ.ਪੀ. ਦੇ ਗੋਂਡਾ ਜਿਲ੍ਹਾ ਦੇ ਰਹਿਣ ਵਾਲੇ ਕਿਸੇ ਵਿਅਕਤੀ ਦੀ ਹੈ। ਜਸਬੀਰ ਸਿੰਘ ਮੁਤਾਬਿਕ ਉਸਨੇ ਗੱਲਬਾਤ ਕਿਤੀ ਹੈ ਅਤੇ ਉਹ ਲਾਸ਼ ਵਾਪਸ ਲੈ ਕੇ ਆ ਰਹੇ ਹਨ। ਦੂਜੇ ਪਾਸੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਅਜਿਹੇ ਮਾਮਲੇ ਪਹਿਲਾ ਵੀ ਵੀ ਹੋ ਚੁੱਕੇ ਹਨ ਸਾਨੂੰ ਇਹ ਨਹੀਂ ਪਤਾ ਕਿ ਬੋਡੀ ਨਾਲ ਕਿਸ ਤਰ੍ਹਾਂ ਦੀ ਛੇੜਛਾੜ ਕੀਤੀ ਗਈ ਹੈ ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਸ਼ਾਸਨ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਵੀ ਗੱਲ ਕਹੀ।