ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ 'ਤੇ ਅਕਾਲੀ ਵਰਕਰਾਂ ਖ਼ਿਲਾਫ਼ ਮਾਮਲਾ ਦਰਜ - ਅਕਾਲੀ ਦਲ ਰੋਸ ਪ੍ਰਦਰਸ਼ਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੀਲੇ ਕਾਰਡ ਕੱਟੇ ਜਾਣ ਅਤੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਧਰ ਮੰਡੀ ਗੋਬਿੰਦਗੜ੍ਹ ਰੋਸ ਪ੍ਰਦਰਸ਼ਨ ਮੌਕੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਕੁੱਝ ਅਕਾਲੀ ਵਰਕਰਾਂ ਵੱਲੋਂ ਨਾ ਤਾਂ ਮਾਸਕ ਦੀ ਵਰਤੋਂ ਕੀਤੀ ਗਈ ਅਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਗਿਆ। ਇਸ ਨੂੰ ਦੇਖਦੇ ਹੋਏ ਥਾਣਾ ਮੰਡੀ ਗੋਬਿੰਦਗੜ੍ਹ ਦੇ ਵਿੱਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ 142 ਦੇ ਕਰੀਬ ਵਰਕਰਾਂ ਖ਼ਿਲਾਫ਼ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਤੇ ਬੀਤੇ ਦਿਨੀਂ ਇਕ ਵਿਅਕਤੀ ਦੀ ਕਰੋਨਾ ਦੇ ਨਾਲ ਮੌਤ ਵੀ ਹੋ ਗਈ ਸੀ।