ਸਿੱਖ ਸੰਗਠਨਾਂ ਦੇ ਰੋਸ ਦੇ ਚੱਲਦਿਆਂ ਗੁਰਦਾਸ ਮਾਨ 'ਤੇ ਮਾਮਲਾ ਦਰਜ - ਜਲੰਧਰ
ਜਲੰਧਰ: ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ( Gurdas Mann) ਉੱਪਰ ਜਲੰਧਰ ਦਿਹਾਤੀ ਪੁਲਿਸ (Police) ਦੇ ਨਕੋਦਰ ਥਾਣੇ ਵਿੱਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਪੁਲਿਸ ਵੱਲੋਂ ਇਹ ਮਾਮਲਾ ਗੁਰਦਾਸ ਮਾਨ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚੱਲਦੇ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਗੁਰਦਾਸ ਮਾਨ ਉੱਪਰ ਆਈ.ਪੀ.ਸੀ ਦੀ ਧਾਰਾ 295 A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਵੱਲੋਂ ਕੁਝ ਦਿਨ ਪਹਿਲੇ ਸਿੱਖਾਂ ਦੇ ਗੁਰੂ ਸ੍ਰੀ ਗੁਰੂ ਅਮਰਦਾਸ ਉੱਪਰ ਕੁਝ ਟਿੱਪਣੀਆਂ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਜਲੰਧਰ ਵਿਖੇ ਸਿੱਖ ਸੰਗਤਾਂ ਨੇ ਇਸ ਦਾ ਭਾਰੀ ਵਿਰੋਧ ਕੀਤਾ ਸੀ। ਜਲੰਧਰ ਵਿਖੇ ਹਾਲਾਤ ਇੱਥੇ ਤੱਕ ਪਹੁੰਚ ਗਏ ਸੀ ਕਿ ਸਿੱਖ ਜਥੇਬੰਦੀਆਂ ਵੱਲੋਂ ਜਲੰਧਰ ਦਿਹਾਤੀ ਦੇ ਐੱਸ ਐੱਸ ਪੀ ਦੇ ਦਫ਼ਤਰ ਦੇ ਬਾਹਰ ਧਰਨਾ ਵੀ ਦਿੱਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਗੁਰਦਾਸ ਮਾਨ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ।
Last Updated : Aug 26, 2021, 10:10 PM IST