ਦਿਆਲਪੁਰ ਦੇ ਪੰਜਾਬ ਐਂਡ ਸਿੰਧ ਬੈਂਕ ਦਾ ਕੈਸ਼ੀਅਰ ਕੋਰੋਨਾ ਪੌਜ਼ੀਟਿਵ, ਬੈਂਕ ਸੀਲ - covid-19
ਕਪੂਰਥਲਾ: ਪਿੰਡ ਦਿਆਲਪੁਰ ਸਥਿਤ ਪੰਜਾਬ ਐਂਡ ਸਿੰਧ ਬੈਂਕ ਵਿੱਚ ਕੈਸ਼ੀਅਰ ਨਰਿੰਦਰ ਕੁਮਾਰ ਦੀ ਕੋਰੋਨਾ ਟੈਸਟ ਰਿਪੋਰਟ ਪੌਜ਼ੀਟਿਵ ਆਈ ਹੈ ਜਿਸ ਕਰਕੇ ਬੈਂਕ ਨੂੰ ਸੀਲ ਕਰ ਦਿੱਤਾ ਗਿਆ ਹੈ। ਬੈਂਕ ਮੈਨੇਜਰ ਜਤਿਨ ਕੁਮਾਰ ਨੇ ਦੱਸਿਆ ਕਿ ਨਰਿੰਦਰ ਕੁਮਾਰ ਇਸ ਮਹੀਨੇ ਦੀ 5 ਜੁਲਾਈ ਨੂੰ ਬੇਗੋਵਾਲ ਤੋਂ ਸ਼ਿਫਟ ਹੋ ਕੇ ਦਿਆਲਪੁਰ ਦੇ ਬੈਂਕ ਵਿੱਚ ਆਇਆ ਸੀ। ਹੁਣ ਉਸ ਦੀ ਟੈਸਟ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਕਿਹਾ ਕਿ 10 ਜੁਲਾਈ ਨੂੰ ਬਾਕੀ ਮੁਲਾਜ਼ਮਾਂ ਦੇ ਸੈਂਪਲ ਲਏ ਜਾਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਬੈਂਕ ਨੂੰ ਸੀਲ ਕਰ ਦਿੱਤਾ ਗਿਆ ਹੈ।