ਪਠਾਨਕੋਟ 'ਚ ਅੰਤਰਰਾਸ਼ਟਰੀ ਬਜ਼ੁਰਗ ਦਿਵਸ 'ਤੇ ਸਮਾਗਮ ਦਾ ਆਯੋਜਨ - ਪਠਾਨਕੋਟ 'ਚ ਅੰਤਰਰਾਸ਼ਟਰੀ ਬਜ਼ੁਰਗ ਦਿਵਸ
ਪਠਾਨਕੋਟ 'ਚ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦਾ ਸਮਾਗਮ ਕਰਵਾਇਆ ਗਿਆ ਜਿਸ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਗਮ 'ਚ ਡਿਪਟੀ ਕਮਿਸ਼ਨਰ ਨੇ ਸ਼ਿਰਕਤ ਕੀਤੀ ਤੇ ਉਨ੍ਹਾਂ ਨੇ ਸਾਰੇ ਮਹਿਕਮਿਆਂ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਚਾਹੀਦੇ ਹਨ।