ਫਤਿਹਗੜ੍ਹ ਸਾਹਿਬ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ਼ਹੀਦੀ ਦਿਹਾੜਾ - ਸ੍ਰੀ ਫਤਹਿਗੜ੍ਹ ਸਾਹਿਬ
ਸ੍ਰੀ ਫਤਹਿਗੜ੍ਹ ਸਾਹਿਬ: ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿੱਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਤਮਸਤਕ ਹੋਏ। ਉੱਥੇ ਹੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਸ਼ਹੀਦੀ 'ਤੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ।