ਗੁਰੂਦੁਆਰਾ ਟੁੱਟੀ ਗੰਡੀ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ - Prakash Purav in Sri Muktsar Sahib
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼੍ਰੀ ਮੁਕਤਸਰ ਸਾਹਿਬ ਦੇ ਗੁਰੂਦੁਆਰਾ ਟੁੱਟੀ ਗੰਡੀ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਹਜ਼ਾਰਾਂ ਦੀ ਗਿਣਤੀ 'ਚ ਗੁਰੂਦੁਆਰਾ ਸਾਹਿਬ 'ਚ ਨਤਮਸਤਕ ਹੋਈਆਂ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਗਈ। ਗੁਰੂ ਘਰ ਦੇ ਮੁੱਖ ਗ੍ਰੰਥੀ ਗੁਰਮੇਲ ਸਿੰਘ ਨੇ ਜਿੱਥੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਉੱਥੇ ਹੀ ਗੁਰੂ ਜੀ ਦੀ ਸਿੱਖਿਆਵਾਂ 'ਤੇ ਚੱਲਣ ਦੀ ਗੱਲ ਵੀ ਆਖੀ।