ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਘੁਸਪੈਠ ਕਰਵਾ ਸਕਦੀ ਹੈ ਕੇਂਦਰ ਸਰਕਾਰ: ਭਾਈ ਮਨਜੀਤ ਸਿੰਘ - ਸੰਘਰਸ਼
ਬਠਿੰਡਾ: ਸਿੱਖ ਕੌਮ ਦੀ ਮਹਾਨ ਧਾਰਮਿਕ ਸਖਸ਼ੀਅਤ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਜੋ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਕਿਸਾਨ ਜੱਥੇਬੰਦਰੀਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ’ਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ ਸਰਕਾਰ ਸੰਘਰਸ਼ ਦੇ ਵੱਧ ਰਹੇ ਪ੍ਰਭਾਵ ਨੂੰ ਦੇਖ ਕੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕੁੱਝ ਗੁੰਡਾ ਅਨਸਰਾਂ ਨੂੰ ਭੇਜ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ।