ਕੇਦਰ ਸਰਕਾਰ ਪੰਜਾਬ ਨਾਲ ਕਰ ਰਹੀ ਧੱਕਾ: ਹਰੀਸ਼ ਰਾਵਤ
ਲੁਧਿਆਣਾ: ਦੋਰਾਹਾ ਵਿਖੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ। ਕੇਂਦਰ ਨੂੰ ਰੇਲ ਗੱਡੀਆਂ ਚਲਾਉਣ ਅਤੇ ਕਰਤਾਰਪੁਰ ਲਾਂਘੇ ਨੂੰ ਖੋਲ੍ਹ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਨਤਾ ਹੈ ਤੇ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਨਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ 'ਚ ਕੋਈ ਹਲ ਕੱਢਣ ਦੇ ਬਦਲੇ ਕਿਸਾਨਾਂ ਨੂੰ ਤੇ ਪੰਜਾਬ ਦੀ ਜਨਤਾ ਨੂੰ ਸਜ਼ਾ ਦੇਣ 'ਚ ਲਗੀ ਹੋਈ ਹੈ। ਰਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਬਿਲਕੁਲ ਨਹੀਂ ਚਾਹੁੰਦੀ ਕਿ ਕਰਤਾਰਪੁਰ ਲਾਂਘਾ ਖੁਲ੍ਹੇ।