ਕਿਸਾਨ ਅੰਦੋਲਨ ਰੋਕਣ ਲਈ ਕੋਝੀਆਂ ਚਾਲਾਂ ਚੱਲ ਰਹੀ ਕੇਂਦਰ ਸਰਕਾਰ: ਸੁਰਜੀਤ ਸਿੰਘ ਰੱਖੜਾ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਭਰਾਵਾਂ ਨੂੰ ਭਾਰਤ 'ਚ ਦਾਖਲ ਨਹੀਂ ਹੋਣ ਦਿੱਤਾ ਗਿਆ।ਉਨ੍ਹਾਂ ਦੇ ਭਰਾ ਚਰਨਜੀਤ ਸਿੰਘ ਰੱਖੜਾ ਦੀ ਧੀ ਦਾ ਵਿਆਹ ਸੀ ਤੇ ਉਨ੍ਹਾਂ ਦੇ ਵੱਡੇ ਭਰਾ ਦਰਸ਼ਨ ਆਪਣੀ ਪਤਨੀ ਨਾਲ ਜਦੋਂ ਭਾਰਤ ਆਏ ਤਾਂ ਉਨ੍ਹਾਂ ਨੂੰ ਇਥੇ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਰੱਖੜਾ ਨੇ ਕਿਹਾ ਕਿ ਕੇਂਦਰ ਸਰਕਾਰ ਕੋਝੀਆਂ ਹਰਕਤਾਂ 'ਤੇ ਉੱਤਰ ਆਈ ਹੈ।ਏਅਰਪੋਰਟ 'ਤੇ ਉਨ੍ਹਾਂ ਦੇ ਭਰਾ ਦਰਸ਼ਨ ਸਿੰਘ ਨੂੰ ਰੋਕ ਕੇ ਰੱਖਿਆ ਗਿਆ। ਉਨ੍ਹਾਂ ਕੋਲੋਂ ਕਈ ਤਰ੍ਹਾਂ ਦੇ ਸਵਾਲ ਪੁੱਛੇ ਗਏ। ਉਨ੍ਹਾਂ ਨੂੰ ਸਿੰਘੂ ਬਾਰਡਰ 'ਤੇ ਕਿਸਾਨਾਂ ਲਈ ਚਲਾਏ ਜਾ ਰਹੇ ਲੰਗਰ ਨੂੰ ਬੰਦ ਕਰਨ ਦੀ ਗੱਲ ਆਖੀ ਗਈ। ਰੱਖੜਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਲੰਗਰ ਬੰਦ ਨਹੀਂ ਕੀਤਾ ਜਾਵੇਗਾ ਭਾਵੇਂ ਸਰਕਾਰ ਦਰਸ਼ਨ ਨੂੰ ਭਾਰਤ ਦਾਖਲ ਨਾ ਹੋਣ ਦੇਵੇ।