ਕੋਰੋਨਾ ਦਾ ਬਹਾਨਾ ਬਣਾ ਕਿਸਾਨਾਂ ਨੂੰ ਖਦੇੜਨਾ ਚਾਹੁੰਦੀ ਕੇਂਦਰ ਸਰਕਾਰ- ਕਿਸਾਨ
ਮਾਨਸਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰਦਿਆਂ ਕਈ ਮਹੀਨਿਆਂ 'ਤੋਂ ਉਥੇ ਬੈਠੇ ਹਨ। ਇਸ ਦੇ ਨਾਲ ਹੀ ਮਾਨਸਾ ਰੇਲਵੇ ਸਟੇਸ਼ਨ ਦੇ ਬਾਹਰ ਵੀ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕੋਰੋਨਾ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਇਸ ਸੰਘਰਸ਼ ਤੋਂ ਖਦੇੜਨਾ ਚਾਹੁੰਦੀ ਹੈ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਦਾ ਉਨ੍ਹਾਂ ਨੂੰ ਡਰ ਨਹੀਂ ਅਤੇ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ।