ਰਾਜਸਥਾਨ ਨਾਲ ਲੱਗਦੇ ਅਬੋਹਰ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ - ਅਬੋਹਰ ਵਿੱਚ ਵੀ ਕਿਸਾਨਾਂ ਦੁਆਰਾ
ਅਬੋਹਰ: ਕਿਸਾਨ ਸੰਗਠਨਾਂ ਵੱਲੋਂ ਦਿੱਤੇ ਗਏ ਰੇਲਵੇ ਦੇ ਚੱਕੇ ਜਾਮ ਸੰਬੰਧੀ ਅਬੋਹਰ ਵਿੱਚ ਵੀ ਕਿਸਾਨਾਂ ਦੁਆਰਾ ਰੇਲਵੇ ਟ੍ਰੈਕ ’ਤੇ ਧਰਨਾ ਲਗਾ ਰੇਲਾਂ ਰੋਕੀਆਂ ਗਈਆਂ। ਇਸ ਮੌਕੇ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕਰ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਜਿੰਨੀ ਦੇਰ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨੀ ਦੇਰ ਤੱਕ ਸੰਘਰਸ਼ ਜਾਰੀ ਰਹੇਗਾ।