ਅਜਨਾਲਾ 'ਚ ਕਿਸਾਨਾਂ ਨੇ ਜਾਮ ਖੋਲ੍ਹ ਐਂਬੂਲੈਂਸ ਨੂੰ ਦਿੱਤਾ ਰਸਤਾ - ਅੰਮ੍ਰਿਤਸਰ
ਅੰਮ੍ਰਿਤਸਰ:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਚੱਕਾ ਜਾਮ ਕੀਤਾ ਗਿਆ ਸੀ। ਇਸੇ ਕੜੀ 'ਚ ਅਜਨਾਲਾ ਵਿਖੇ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਡੇਰਾ ਬਾਬਾ ਨਾਨਕ ਤੋਂ ਅੰਮ੍ਰਿਤਸਰ ਰੋਡ 'ਤੇ ਤਿੰਨ ਥਾਵਾਂ 'ਤੇ ਚੱਕਾ ਜਾਮ ਕੀਤਾ। ਜਿਥੇ ਚਕੇ ਜਾਮ ਦੌਰਾਨ ਕਿਸਾਨਾਂ ਦਾ ਭਾਰੀ ਇੱਕਠ ਵੇਖਣ ਨੂੰ ਮਿਲਿਆ ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਜਾਮ ਖੋਲ ਐਂਬੂਲੈਂਸ ਨੂੰ ਰਸਤਾ ਦਿੱਤਾ। ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਕੋਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਦਿੱਲੀ ਬਾਰਡਰਾਂ 'ਤੇ ਬੈਠੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ।