ਪਟਿਆਲਾ: ਸਿੱਖ ਜਥੇਬੰਦੀਆਂ ਸਣੇ ਕਿਸਾਨ ਯੂਨੀਅਨਾਂ ਵੱਲੋਂ ਚੱਕਾ ਜਾਮ - ਕਿਸਾਨਾਂ ਲਈ ਕੀਰਤਨ ਦਾ ਆਯੋਜਨ
ਪਟਿਆਲਾ: ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਬਾਹਰ ਖ਼ਾਲਸਾ ਸ਼ਤਾਬਦੀ ਕਮੇਟੀ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਅੱਜ ਕਿਸਾਨ ਯੂਨੀਅਨ ਦੇ ਸੱਦੇ 'ਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਗਿਆ। ਸਿੱਖ ਜਥੇਬੰਦੀਆਂ ਵੱਲੋਂ ਕਿਸਾਨਾਂ ਲਈ ਕੀਰਤਨ ਦਾ ਆਯੋਜਨ ਕੀਤਾ ਗਿਆ। ਸਿੱਖ ਜਥੇਬੰਦੀਆਂ ਦੇ ਮੌਕੇ 'ਤੇ ਹਾਜ਼ਰ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੇ ਹੱਕ ਵਿੱਚ ਅਸੀ ਇਕੱਠੇ ਹੋਏ ਹਾਂ ਤੇ ਅਸੀ ਕਿਸਾਨਾਂ ਦੇ ਨਾਲ ਹਾਂ। ਕਿਸਾਨਾਂ ਵੱਲੋਂ ਐਲਾਨ ਕੀਤੇ ਗਏ ਮੁਤਾਬਕ ਚੱਕਾ ਜਾਮ ਦਾ ਸਮਰਥਨ ਕਰਦੇ ਹਾਂ।