ਕਿਸਾਨ ਜਥੇਬੰਦੀ ਦੀ ਕੇਂਦਰ ਨੂੰ ਲਲਕਾਰ
ਫਿਰੋਜ਼ਪੁਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ ਤੇ ਸੰਯੁਕਤ ਕਿਸਾਨ ਮੋਰਚੇ ਦਾ ਸਾਥ ਦੇ ਰਹੀਆਂ ਹਨ। ਫਿਰੋਜ਼ਪੁਰ ਵਿਖੇ ਹਿੰਦ ਮਜ਼ਦੂਰ ਕਿਸਾਨ ਪੰਚਾਇਤ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਤੇ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਤੋਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂ ਉਕਾਂਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਹੈ। ਇਸ ਮੌਕੇ ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਦੀਆਂ ਮੰਗਾਂ ਜਾਇਜ਼ ਹਨ ਤੇ ਇਨ੍ਹਾਂ ਮੰਗਾਂ ਨੂੰ ਕੇਂਦਰ ਨੂੰ ਜਲਦ ਤੋਂ ਜਲਦ ਮੰਨਣਾ ਚਾਹੀਦਾ ਹੈ।