ਕੋਰੋਨਾ ਵਾਇਰਸ ਤੋਂ ਬਚਾਅ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਸਫਾਈ ਕਰਮਚਾਰੀਆਂ ਨੂੰ ਵੰਡੀ ਸੁਰੱਖਿਆ ਕਿੱਟਾਂ - ਸਫਾਈ ਕਰਮਚਾਰੀ
ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਸ਼ਾਸਨ ਤੇ ਸਰਕਾਰਾਂ ਵੱਲੋਂ ਆਪਣੇ ਆਲੇ-ਦੁਆਲੇ ਸਫਾਈ ਰੱਖਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ। ਕਰਫਿਊ ਦੇ ਦੌਰਾਨ ਵੀ ਆਪਣੀ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਚੰਡੀਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਕਿੱਟਾਂ ਵੰਡਿਆਂ ਗਈਆਂ ਹਨ। ਸ਼ਹਿਰ ਦੇ ਡਿਪਟੀ ਕਮਿਸ਼ਨਰ ਕੇ.ਕੇ ਯਾਦਵ ਨੇ ਸਫਾਈ ਕਰਮਚਾਰਿਆਂ ਨੂੰ ਉਤਸ਼ਾਹਤ ਕਰਦਿਆਂ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਹੌਂਸਲਾਅਫਜਾਈ ਵਜੋਂ ਇੱਕ -ਇੱਕ ਹਜ਼ਾਰ ਰੁਪਏ ਵੀ ਦਿੱਤੇ ਗਏ।