ਕਾਂਗਰਸ ਦੇ ਇਲਜ਼ਾਮਾਂ ਦਾ ਭਾਜਪਾ ਨੇ ਦਿੱਤਾ ਮੁੰਹ ਤੋੜ ਜਵਾਬ - ਚੰਡੀਗੜ੍ਹ ਦੇ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ
ਚੰਡੀਗੜ੍ਹ: ਜੇਈਈ ਤੇ ਨੀਟ ਦੀਆਂ ਪ੍ਰੀਖਿਆਵਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਈ ਕਾਂਗਰਸ ਦੇ ਆਗੂਆਂ 'ਤੇ ਧਾਰਾ 188 ਦੇ ਤਹਿਤ ਪਰਚੇ ਦਰਜ ਕੀਤੇ ਗਏ ਹਨ। ਚੰਡੀਗੜ੍ਹ ਦੇ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਿਹਾ ਕਿ ਭਾਜਪਾ ਬਦਲੇ ਦੀ ਰਾਜਨੀਤੀ ਖੇਡ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਵੀ ਦਫ਼ਤਰ 'ਚ ਹਵਨ ਕਰਕੇ ਸਰਕਾਰੀ ਹਿਦਾਇਤਾਂ ਦੀ ਉਲੰਘਣਾ ਕੀਤੀ ਸੀ ਪਰ ਉਨ੍ਹਾਂ 'ਤੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦੇ ਹੋਏ ਸੀਨੀਅਰ ਡਿਪਟੀ ਮੇਅਰ ਰਵੀਕਾਂਤ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਮਰਥਕਾਂ ਵੱਲੋਂ ਜੇਈਈ ਅਤੇ ਨੀਟ ਦੇ ਪੇਪਰਾਂ ਵਿਰੁੱਧ ਧਰਨਾ ਦੇਣਾ ਸੁਪਰੀਮ ਕੋਰਟ ਦੇ ਹੁਕਮ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜੇ ਸੁਪਰੀਮ ਕੋਰਟ ਨੇ ਸੋਚ ਸਮਝ ਕੇ ਹੀ ਫੈਸਲਾ ਸੁਣਾਇਆ ਹੋਵੇਗਾ।