ਚੰਡੀਗੜ੍ਹ ਦੇ ਕਿਸਾਨਾਂ ਨੇ ਕੀਤਾ ਓ.ਪੀ. ਧਨਖੜ ਦਾ ਵਿਰੋਧ - ਓ.ਪੀ. ਧਨਕਰ ਦਾ ਵਿਰੋਧ
ਚੰਡੀਗੜ੍ਹ: ਹਰਿਆਣਾ ਭਾਜਪਾ ਪ੍ਰਧਾਨ ਓ.ਪੀ. ਧਨਖੜ ਇੱਕ ਰੈਲੀ ਨੂੰ ਸੰਬੋਧਿਤ ਕਰਨਾ ਚਾਹੁੰਦੇ ਸੀ ਪਰ ਚੰਡੀਗੜ੍ਹ ਦੇ ਪਿੰਡਾਂ ਦੇ ਲੋਕਾਂ ਨੇ ਉਨ੍ਹਾਂ ਖਿਲਾਫ਼ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ। ਚੰਡੀਗੜ੍ਹ ਦੇ ਪਿੰਡ ਦੜੂਆ ਵਿੱਚ ਓ.ਪੀ. ਧਨਖੜ ਨੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਖੇਤੀ ਕਾਨੂੰਨ ਦੇ ਫ਼ਾਇਦੇ ਦੱਸਣੇ ਸਨ। ਪਰ ਪਿੰਡ ਦੇ ਕਈ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਅੱਛੇ ਦਿਨ ਨਹੀਂ ਚਾਹੀਦੇ। ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿੱਚ ਕਿਹਾ ਸੀ ਕਿ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਇਸ 'ਤੇ ਕਿਸਾਨਾਂ ਦਾ ਕਹਿਣਾ ਸੀ ਕਿ ਉਹ ਗੁੰਮਰਾਹ ਨਹੀਂ ਹੋ ਰਹੇ ਉਹ ਸਿਰਫ਼ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਕਾਨੂੰਨ ਨਹੀਂ ਚਾਹੀਦੇ ਇਸ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।