ਚੰਡੀਗੜ੍ਹ ਵਾਸੀਆਂ ਨੇ ਪੁਲਿਸ ਨੂੰ ਕੀਤਾ ਸਨਮਾਨਿਤ, ਵੇਖੋ ਵੀਡੀਓ
ਚੰਡੀਗੜ੍ਹ ਦੇ ਸੈਕਟਰ 40 ਦੇ ਸਥਾਨਕ ਲੋਕਾਂ ਵੱਲੋਂ ਕੋਰੋਨਾ ਵਾਇਰਸ ਮਹਾਮਾਰੀ ਵਿੱਚ ਸ਼ਹਿਰ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਪੁਲਿਸ ਅਧਿਕਾਰੀਆਂ ਨੂੰ ਫੂਲ ਦੀ ਮਾਲਾ ਪਾ ਕੇ ਤੇ ਤਾੜੀਆਂ ਵਜਾ ਕੇ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਕੀਤਾ। ਚੰਡੀਗੜ੍ਹੀਅਨ ਸੋਸ਼ਲ ਵੈੱਲਫੇਅਰ ਦੇ ਮੈਂਬਰਜ਼ ਵੱਲੋਂ ਕਿਹਾ ਗਿਆ ਕਿ ਪੁਲਿਸ ਸ਼ਹਿਰ ਦੇ ਲੋਕਾਂ ਦੀ ਭਲਾਈ ਦੇ ਲਈ ਕਈ ਮੁਸ਼ਕਿਲ ਹਾਲਾਤਾਂ ਵਿੱਚ ਆਪਣਾ ਫਰਜ਼ ਨਿਭਾ ਰਹੀ ਹੈ। ਕਈ ਵਾਰ ਪੁਲਿਸ ਕਰਮੀਆਂ ਨੂੰ ਲੋਕਾਂ ਦੀ ਸੁਰੱਖਿਆ ਤੇ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਖ਼ਤੀ ਤੇ ਬਲ ਦਾ ਪ੍ਰਯੋਗ ਵੀ ਕਰਨਾ ਪੈਂਦਾ ਹੈ, ਤਾਂ ਜੋ ਇਹ ਬਿਮਾਰੀ ਗਲਤੀ ਨਾਲ ਵੀ ਕੋਈ ਆਪਣੇ ਘਰ ਨਾ ਲੈ ਕੇ ਜਾਵੇ।