ਚੰਡੀਗੜ੍ਹ ਪੁਲਿਸ ਨੇ ਮਨਾਇਆ 53ਵਾਂ ਸਥਾਪਨਾ ਦਿਵਸ - ਚੰਡੀਗੜ੍ਹ ਪੁਲਿਸ ਦਾ 53ਵਾਂ ਸਥਾਪਨਾ ਦਿਵਸ
ਚੰਡੀਗੜ੍ਹ ਪੁਲਿਸ ਨੇ ਵੀਰਵਾਰ ਨੂੰ ਆਪਣਾ 53ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਪੰਜਾਬ ਦੇ ਗਵਰਨਰ ਅਤੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਚੰਡੀਗੜ੍ਹ ਪੁਲਿਸ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਚੰਡੀਗੜ੍ਹ ਪੁਲਿਸ ਨੂੰ ਵਧਾਈਆ ਦਿੱਤੀਆਂ। ਇਸ ਮੌਕੇ ਗਵਰਨਰ ਵੀ ਪੀ ਬਦਨੌਰ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਦਾ ਨਾਂਅ ਦੇਸ਼ ਦੀ ਸਭ ਤੋਂ ਮਸ਼ਹੂਰ ਪੁਲਿਸ ਫੋਰਸ ਵਿੱਚ ਸ਼ੁਮਾਰ ਹੈ। ਚੰਡੀਗੜ੍ਹ ਪੁਲਿਸ ਪਿਛਲੇ ਲੰਮੇਂ ਸਮੇਂ ਤੋਂ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਦੇ ਲਈ ਵਚਨਬੱਧ ਹੈ। ਉਨ੍ਹਾਂ ਵੱਲੋਂ ਚੰਡੀਗੜ੍ਹ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਮਹੱਤਵਪੂਰਨ ਉਪਰਾਲਿਆਂ ਮੀਡੀਆ ਨੂੰ ਜਾਣੂ ਕਰਵਾਇਆ ਗਿਆ। ਗਿਆ।